ਪੁਰਾਣੇ ਨੇਮ ਦਾ ਯਹੋਵਾਹ ਨਵੇਂ ਨੇਮ ਦਾ ਯਿਸ਼ੂ ਮਸੀਹ ਹੈ .
ਯਸਾਯਾਹ 44:6 -.ਯਹੋਵਾਹ ਇਸਰਾਏਲ ਦਾ ਪਾਤਸ਼ਾਹ, ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਆਦ ਹਾਂ ਨਾਲੇ ਮੈਂ ਅੰਤ ਹਾਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ।
ਪਰਕਾਸ਼ ਦੀ ਪੋਥੀ 1:17 -ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂਯਸਾਯਾਹ 44:24 ਯਹੋਵਾਹ ਤੇਰਾ ਛੁਡਾਉਣ ਵਾਲਾ, ਤੇਰਾ ਕੁੱਖ ਤੋਂ ਸਾਜਣਹਾਰ ਇਉਂ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈ ਆਪ ਹੀ ਤਾਂ ਧਰਤੀ ਦਾ ਵਿਛਾਉਣ ਵਾਲਾ ਹਾਂ।
1 ਕੁਰਿੰਥੀਆਂ ਨੂੰ 8:5-6 ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੇ ਕੁੱਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ
ਕੂਚ 17:5-6 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ
1 ਕੁਰਿੰਥੀਆਂ ਨੂੰ 10:4 ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਓਹਨਾਂ ਨੇ ਉਸ ਆਤਮਕ ਪੱਥਰ ਤੋਂ ਜਲ ਪੀਤਾ ਜਿਹੜਾ ਓਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਪੱਥਰ ਮਸੀਹ ਹੈਸੀ
ਯਸਾਯਾਹ 9:6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆਂ, ਅਤੇ ਸਾਨੂੰ ਇੱਕ ਪੁੱਤ੍ਰ ਬ਼ਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਉਂ ਸੱਦਿਆ ਜਾਵੇਗਾ, “ਅਚਰਜ ਸਲਾਹੂ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ”।
1ਤਿਮੋਥਿਉਸ ਨੂੰ 3:16 ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ – ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।।
ਮਲਾਕੀ 1:6 ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀ?
ਯੂਹੰਨਾ 1:10-11 ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
ਜ਼ਬੂਰਾਂ ਦੀ ਪੋਥੀ 74:12 .ਪਰ ਪਰਮੇਸ਼ੁਰ ਪਰਾਚੀਨ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਬਚਾਓ ਦੇਈ ਜਾਂਦਾ ਹੈ।
ਯੂਹੰਨਾ 14:8-9 .ਫ਼ਿਲਿਪੁੱਸ ਨੇ ਉਹ ਨੂੰ ਆਖਿਆ, ਪ੍ਰਭੁ ਜੀ ਪਿਤਾ ਦਾ ਸਾਨੂੰ ਦਰਸ਼ਣ ਕਰਾ ਤਾਂ ਸਾਨੂੰ ਤ੍ਰਿਪਤ ਆਊ ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆ? ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾ?
ਯਿਰਮਿਯਾਹ 2:13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, – ਓਹਨਾਂ ਨੇ ਮੈਨੂੰ ਦਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਨ੍ਹਾਂ ਵਿੱਚ ਪਾਣੀ ਨਹੀਂ ਠਹਿਰਦਾ।।
ਯੂਹੰਨਾ 4:13-14 ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਹਰੇਕ ਜੋ ਇਹ ਜਲ ਪੀਂਦਾ ਹੈ ਸੋ ਫੇਰ ਤਿਹਾਇਆ ਹੋਵੇਗਾ ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ
ਪਰਕਾਸ਼ ਦੀ ਪੋਥੀ 17:14 ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
ਯਸਾਯਾਹ 45:14-15 .ਯਹੋਵਾਹ ਇਉਂ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਬੁਪਾਰ, ਅਤੇ ਸਬਾ ਦੇ ਕੱਦ ਵਾਲੇ ਮਨੁੱਖ, ਓਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਓਹ ਤੇਰੇ ਪਿੱਛੇ ਚੱਲਣਗੇ, ਓਹ ਜਕੜੇ ਹੋਏ ਲੰਘਣਗੇ, ਓਹ ਤੇਰੇ ਅੱਗੇ ਮੱਥਾ ਟੇਕਣਗੇ, ਓਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੀ ਹੈ, ਕੋਈ ਹੋਰ ਨਹੀਂ, ਕੋਈ ਹੋਰ ਪਰਮੇਸ਼ੁਰ ਨਹੀਂ। ਤੂੰ ਸੱਚ ਮੁੱਚ ਇੱਕ ਪਰਮੇਸ਼ੁਰ ਹੈਂ ਜੋ ਆਪ ਨੂੰ ਲੁਕਾਉਂਦਾ ਹੈ
ਯੂਹੰਨਾ 10:30 ਮੈਂ ਅਰ ਮੇਰਾ ਪਿਤਾ ਇੱਕੋ ਹਾਂ.
ਮੱਤੀ 24:29-31 .ਉਨ੍ਹਾਂ ਦਿਨਾਂ ਦੇ ਕਸ਼ਟ ਦੇ ਪਿੱਛੋਂ ਝੱਟ ਸੂਰਜ ਅਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਰ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ ਅਤੇ ਉਹ ਤੁਰਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਰ ਓਹ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈਕੇ ਐਸ ਸਿਰੇ ਤੀਕਰ ਉਹ ਦੇ ਚੁਣਿਆ ਹੋਇਆਂ ਨੂੰ ਇਕੱਠਿਆ ਕਰਨਗੇ
ਕੂਚ 20:10 .ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
ਮਰਕੁਸ 2:28 ਇਸ ਲਈ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਵੀ ਮਾਲਕ ਹੈ। ।
ਯਸਾਯਾਹ 43:10-11ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।। ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨਾ ਕੋਈ ਬਚਾਉਣ ਵਾਲਾ ਨਹੀਂ ਹੈ।
ਲੂਕਾ 2:11ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ
1 ਤਿਮੋਥਿਉਸ 1:15ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ
ਲੂਕਾ 19:10ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ. ”
ਰਸੂਲਾਂ ਦੇ ਕਰਤੱਬ 13:23ਓਸੇ ਦੀ ਅੰਸ ਤੋਂ ਪਰਮੇਸ਼ੁਰ ਨੇ ਆਪਣੇ ਕਰਾਰ ਮੂਜਬ ਇਸਰਾਏਲ ਦੇ ਕੋਲ ਇੱਕ ਮੁਕਤੀ ਦਾਤਾ ਯਿਸੂ ਨੂੰ ਲਿਆਂਦਾ
ਤੀਤੁਸ 2:13ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ
ਮੱਤੀ 1:21ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ; ਅਤੇ ਤੁਸੀਂ ਉਸਦਾ ਨਾਮ ਯਿਸੂ ਰੱਖਣਾ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ. ”
ਰਸੂਲਾਂ ਦੇ ਕਰਤੱਬ 4:12ਅਤੇ ਕਿਸੇ ਹੋਰ ਵਿੱਚ ਮੁਕਤੀ ਨਹੀਂ ਹੈ; ਕਿਉਂਕਿ ਸਵਰਗ ਦੇ ਹੇਠਾਂ ਕੋਈ ਹੋਰ ਨਾਮ ਨਹੀਂ ਹੈ ਜੋ ਮਨੁੱਖਾਂ ਵਿੱਚ ਦਿੱਤਾ ਗਿਆ ਹੈ ਜਿਸ ਦੁਆਰਾ ਬਚਾਇਆ ਜਾਣਾ ਹੈ.
ਅਫ਼ਸੀਆਂ ਨੂੰ 5:23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ
ਫ਼ਿਲਿੱਪੀਆਂ 3:20 ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ
2 ਤਿਮੋਥਿਉਸ 1:10 ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ
1 ਤਿਮੋਥਿਉਸ 4:10 ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।।
ਯੂਹੰਨਾ 4:22 ਤੁਸੀਂ ਜਿਹ ਨੂੰ ਨਹੀਂ ਜਾਣਦੇ ਉਸ ਦੀ ਭਗਤੀ ਕਰਦੇ ਹੋ। ਅਸੀਂ ਉਹ ਦੀ ਭਗਤੀ ਕਰਦੇ ਹਾਂ ਜਿਹ ਨੂੰ ਜਾਣਦੇ ਹਾਂ ਇਸ ਲਈ ਜੋ ਮੁੱਕਤੀ ਯਹੂਦੀਆਂ ਤੋਂ ਹੈ
1 ਯੂਹੰਨਾ 4:14 ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ
ਨੋਟ:- ਪੁਰਾਣੇ ਨੇਮ ਵਿੱਚ ਲਗਭਗ 1900 ਵਾਰ ਲਿਖਿਆ ਹੈ ਯਹੋਵਾਹ ਇਓ ਫਰਮਾਉਦਾ ਹੈ ਜਾ ਯਹੋਵਾਹ ਨੇ ਆਖਿਆ….
ਪਰ ਨਵੇਂ ਨੇਮ ਵਿੱਚ ਪ੍ਰਭੂ ਯਿਸ਼ੂ ਮਸੀਹ ਨੇ ਹਮੇਸ਼ਾ ਇਹੀ ਕਿਹਾ ਕਿ ਮੈ ਤੁਹਾਨੂੰ ਸਤ ਸਤ ਆਖਦਾ ਹਾਂ….
